Amrit vele da Hukamnama Sri Darbar Sahib, Sri Amritsar, 01-Sep-2017

Amrit vele da Hukamnama Sri Darbar Sahib, Sri Amritsar, 01-Sep-2017

hukamnama-01-sep-2017 ਆਸਾ ॥ ਗਜ ਸਾਢੇ ਤੈ ਤੈ ਧੋਤੀਆ ਤਿਹਰੇ ਪਾਇਨਿ ਤਗ ॥ ਗਲੀ ਜਿਨ੍ਹ੍ਹਾ ਜਪਮਾਲੀਆ ਲੋਟੇ ਹਥਿ ਨਿਬਗ ॥ ਓਇ ਹਰਿ ਕੇ ਸੰਤ ਨ ਆਖੀਅਹਿ ਬਾਨਾਰਸਿ ਕੇ ਠਗ ॥੧॥ ਐਸੇ ਸੰਤ ਨ ਮੋ ਕਉ ਭਾਵਹਿ ॥ ਡਾਲਾ ਸਿਉ ਪੇਡਾ ਗਟਕਾਵਹਿ ॥੧॥ ਰਹਾਉ ॥ ਬਾਸਨ ਮਾਂਜਿ ਚਰਾਵਹਿ ਊਪਰਿ ਕਾਠੀ ਧੋਇ ਜਲਾਵਹਿ ॥ ਬਸੁਧਾ ਖੋਦਿ ਕਰਹਿ ਦੁਇ ਚੂਲ੍ਹ੍ਹੇ ਸਾਰੇ ਮਾਣਸ ਖਾਵਹਿ ॥੨॥ Aasaa: They wear loin cloths, three and a half yards long, and triple-wound sacred threads. They have rosaries around their necks, and they carry glittering jugs in their hands. They are not called Saints of the Lord – they are thugs of Benares. ||1|| Such ‘saints’ are not pleasing to me; they eat the trees along with the branches. ||1|| Pause|| They wash their pots and pans before putting them on the stove, and they wash the wood before lighting it. They dig up the earth and make two fireplaces, but they eat the whole person! ||2|| ਸਾਢੇ ਤੈ ਤੈ = ਸਾਢੇ ਤਿੰਨ ਤਿੰਨ। ਤਗ = ਧਾਗੇ, ਜਨੇਊ। ਜਪਮਾਲੀਆ = ਮਾਲਾ। ਹਥਿ = ਹੱਥ ਵਿਚ। ਨਿਬਗ = ਬਹੁਤ ਹੀ ਚਿੱਟੇ, ਲਿਸ਼ਕਾਏ ਹੋਏ। ਓਇ = ਉਹ ਮਨੁੱਖ (ਬਹੁ-ਵਚਨ, Plural)। ਆਖੀਅਹਿ = ਕਹੇ ਜਾਂਦੇ ਹਨ।੧। ਮੋ ਕਉ = ਮੈਨੂੰ। ਡਾਲਾ = ਟਾਹਣੀਆਂ। ਪੇਡਾ = ਪੇੜ, ਬੂਟਾ। ਸਿਉ = ਸਮੇਤ, ਸਣੇ। ਗਟਕਾਵਹਿ = ਖਾ ਜਾਂਦੇ ਹਨ।੧।ਰਹਾਉ। ਬਾਸਨ = ਭਾਂਡੇ। ਕਾਠੀ = ਲੱਕੜੀਆਂ, ਬਾਲਣ। ਬਸੁਧਾ = ਧਰਤੀ। ਖੋਦਿ = ਪੁੱਟ ਕੇ ।੨। (ਜੋ ਮਨੁੱਖ) ਸਾਢੇ ਤਿੰਨ ਤਿੰਨ ਗਜ਼ (ਲੰਮੀਆਂ) ਧੋਤੀਆਂ (ਪਹਿਨਦੇ, ਅਤੇ) ਤਿਹਰੀਆਂ ਤੰਦਾਂ ਵਾਲੇ ਜਨੇਊ ਪਾਂਦੇ ਹਨ, ਜਿਨ੍ਹਾਂ ਦੇ ਗਲਾਂ ਵਿਚ ਮਾਲਾਂ ਹਨ ਤੇ ਹੱਥ ਵਿੱਚ ਲਿਸ਼ਕਾਏ ਹੋਏ ਲੋਟੇ ਹਨ, (ਨਿਰੇ ਇਹਨਾਂ ਲੱਛਣਾਂ ਕਰਕੇ) ਉਹ ਮਨੁੱਖ ਪਰਮਾਤਮਾ ਦੇ ਭਗਤ ਨਹੀਂ ਆਖੇ ਜਾਣੇ ਚਾਹੀਦੇ, ਉਹ ਤਾਂ (ਅਸਲ ਵਿਚ) ਬਨਾਰਸੀ ਠੱਗ ਹਨ।੧। ਮੈਨੂੰ ਅਜਿਹੇ ਸੰਤ ਚੰਗੇ ਨਹੀਂ ਲੱਗਦੇ, ਜੋ ਮੂਲ ਨੂੰ ਭੀ ਟਹਿਣੀਆਂ ਸਮੇਤ ਖਾ ਜਾਣ (ਭਾਵ, ਜੋ ਮਾਇਆ ਦੀ ਖ਼ਾਤਰ ਮਨੁੱਖਾਂ ਨੂੰ ਜਾਨੋਂ ਮਾਰਨੋਂ ਭੀ ਸੰਕੋਚ ਨਾ ਕਰਨ)।੧।ਰਹਾਉ। (ਇਹ ਲੋਕ) ਧਰਤੀ ਪੁੱਟ ਕੇ ਦੋ ਚੁੱਲ੍ਹੇ ਬਣਾਂਦੇ ਹਨ, ਭਾਂਡੇ ਮਾਂਜ ਕੇ (ਚੁੱਲਿ੍ਹਆਂ) ਉੱਤੇ ਰੱਖਦੇ ਹਨ, (ਹੇਠਾਂ) ਲੱਕੜੀਆਂ ਧੋ ਕੇ ਬਾਲਦੇ ਹਨ (ਸੁੱਚ ਤਾਂ ਇਹੋ ਜਿਹੀ, ਪਰ ਕਰਤੂਤ ਇਹ ਹੈ ਕਿ) ਸਮੂਲਚੇ ਮਨੁੱਖ ਖਾ ਜਾਂਦੇ ਹਨ।੨। ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Add a Comment

Your email address will not be published. Required fields are marked *