AMRIT VELE DA HUKAMNAMA SRI DRABAR SAHIB, SRI AMRITSAR, 12-Sep-2017

AMRIT VELE DA HUKAMNAMA SRI DRABAR SAHIB, SRI AMRITSAR, 12-Sep-2017 ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ Dhanaasaree, Fifth Mehl: People try to deceive others, but the Inner-knower, the Searcher of hearts, knows everything. They commit sins, and then deny them, while they pretend to be in Nirvaanaa. ||1|| They believe that You are far away, but You, O God, are near at hand. Looking around, this way and that, the greedy people come and go. ||Pause|| ਜਤਨ = (ਬਹੁ-ਵਚਨ)। ਡਹਕਾਵੈ = ਧੋਖਾ ਦੇਂਦਾ ਹੈ, ਠੱਗਦਾ ਹੈ। ਅੰਤਰਜਾਮੀ = ਸਭ ਦੇ ਦਿਲ ਦੀ ਜਾਣਨ ਵਾਲਾ। ਜਾਨੈ = ਜਾਣਦਾ ਹੈ। ਕਰਿ = ਕਰ ਕੇ। ਭੇਖ = ਪਹਿਰਾਵੇ। ਨਿਰਬਾਨੈ = ਵਾਸਨਾ-ਰਹਿਤ, ਵਿਰਕਤ।੧। ਪ੍ਰਭ = ਹੇ ਪ੍ਰਭੂ! ਤੁਮਹਿ = ਤੈਨੂੰ। ਉਤ = ਉੱਧਰ। ਤਾਕੈ = ਤੱਕਦਾ ਹੈ। ਤੇ = ਤੋਂ। ਲੋਭੀ = ਲਾਲਚੀ। ਫੇਰਿ = ਫੇਰ ਵਿਚ, (ਲਾਲਚ ਦੇ) ਗੇੜ ਵਿਚ।ਰਹਾਉ। ਹੇ ਭਾਈ! (ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ।੧। ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ। ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ)।ਰਹਾਉ। ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Add a Comment

Your email address will not be published. Required fields are marked *