Amrit vele da Hukamnama Sri Harmandir Sahib Ji 14-September-2017

Amrit vele da Hukamnama Sri Harmandir Sahib Ji 14-September-2017 hukamnama-14-sep-2017 ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥ English Translation:- Dhanaasaree, Fifth Mehl: You are the Giver, O Lord, O Cherisher, my Master, my Husband Lord. Each and every moment, You cherish and nurture me; I am Your child, and I rely upon You alone. ||1|| I have only one tongue – which of Your Glorious Virtues can I describe? Unlimited, infinite Lord and Master – no one knows Your limits. ||1||Pause|| You destroy millions of my sins, and teach me in so many ways. I am so ignorant – I understand nothing at all. Please honor Your innate nature, and save me! ||2|| ਪੰਜਾਬੀ ਵਿਆਖਿਆ :- ਹੇ ਪ੍ਰਭੂ! ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਮਾਲਕ ਹੈਂ, ਤੂੰ ਸਭਨਾਂ ਨੂੰ ਪਾਲਣ ਵਾਲਾ ਹੈਂ, ਤੂੰ ਸਾਡਾ ਆਗੂ ਹੈਂ (ਜੀਵਨ-ਅਗਵਾਈ ਦੇਣ ਵਾਲਾ ਹੈਂ), ਤੂੰ ਸਾਡਾ ਖਸਮ ਹੈਂ। ਹੇ ਪ੍ਰਭੂ! ਤੂੰ ਹੀ ਇਕ ਇਕ ਛਿਨ ਸਾਡੀ ਪਾਲਣਾ ਕਰਦਾ ਹੈਂ, ਅਸੀਂ (ਤੇਰੇ) ਬੱਚੇ ਤੇਰੇ ਆਸਰੇ (ਜੀਊਂਦੇ) ਹਾਂ।੧। ਹੇ ਅਣਗਿਣਤ ਗੁਣਾਂ ਦੇ ਮਾਲਕ! ਹੇ ਬੇਅੰਤ ਮਾਲਕ-ਪ੍ਰਭੂ! ਕਿਸੇ ਭੀ ਪਾਸੋਂ ਤੇਰੇ ਗੁਣਾਂ ਦਾ ਅੰਤ ਨਹੀਂ ਲੱਭਿਆ ਜਾ ਸਕਿਆ। (ਮਨੁੱਖ ਦੀ) ਇਕ ਜੀਭ ਨਾਲ ਤੇਰਾ ਕੇਹੜਾ ਕੇਹੜਾ ਗੁਣ ਦੱਸਿਆ ਜਾਏ?।੧।ਰਹਾਉ। ਹੇ ਪ੍ਰਭੂ! ਤੂੰ ਸਾਡੇ ਕ੍ਰੋੜਾਂ ਅਪਰਾਧ ਨਾਸ ਕਰਦਾ ਹੈਂ, ਤੂੰ ਸਾਨੂੰ ਅਨੇਕਾਂ ਤਰੀਕਿਆਂ ਨਾਲ (ਜੀਵਨ-ਜੁਗਤਿ) ਸਮਝਾਂਦਾ ਹੈਂ। ਅਸੀਂ ਜੀਵ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਡੀ ਅਕਲ ਥੋੜੀ ਹੈ ਹੋਛੀ ਹੈ। (ਫਿਰ ਭੀ) ਤੂੰ ਆਪਣਾ ਮੁੱਢ-ਕਦੀਮਾਂ ਦਾ ਪਿਆਰ ਵਾਲਾ ਸੁਭਾਉ ਕਾਇਮ ਰੱਖਦਾ ਹੈਂ ॥੨॥ ਵਾਹਿਗੁਰੂ ਜੀ ਕਾ ਖਾਲਸਾ । ਵਾਹਿਗੁਰੂ ਜੀ ਕੀ ਫਤਹਿ ।

Add a Comment

Your email address will not be published. Required fields are marked *