Amrit Vele da Hukamnama Sri Harmandir Sahib Ji 16-September-2017

Amrit Vele da Hukamnama Sri Harmandir Sahib Ji 16-September-2017  hukamnama-16-sep-2017 ਧਨਾਸਰੀ ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥ ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥ ਘਰਿ ਮੰਗਲ ਵਾਜਹਿ ਨਿਤ ਵਾਜੇ ਅਪੁਨੈ ਖਸਮਿ ਨਿਵਾਜੇ ॥੨॥ English Translation:- Dhanaasaree, Fifth Mehl: The One who sent you, has now recalled you; return to your home now in peace and pleasure. In bliss and ecstasy, sing His Glorious Praises; by this celestial tune, you shall acquire your everlasting kingdom. ||1|| Come back to your home, O my friend. The Lord Himself has eliminated your enemies, and your misfortunes are past. ||Pause|| God, the Creator Lord, has glorified you, and your running and rushing around has ended. In your home, there is rejoicing; the musical instruments continually play, and your Husband Lord has exalted you. ||2|| ਪੰਜਾਬੀ ਵਿਚ ਵਿਆਖਿਆ :- (ਹੇ ਮੇਰੀ ਜਿੰਦੇ!) ਜਿਸ ਨੇ ਤੈਨੂੰ (ਸੰਸਾਰ ਵਿਚ) ਭੇਜਿਆ ਹੈ, ਉਸੇ ਨੇ ਤੈਨੂੰ ਆਪਣੇ ਵਲ ਪ੍ਰੇਰਨਾ ਸ਼ੁਰੂ ਕੀਤੀ ਹੋਈ ਹੈ, ਤੂੰ ਆਨੰਦ ਨਾਲ ਆਤਮਕ ਅਡੋਲਤਾ ਨਾਲ ਹਿਰਦੇ-ਘਰ ਵਿਚ ਟਿਕੀ ਰਹੁ। ਹੇ ਜਿੰਦੇ! ਆਤਮਕ ਅਡੋਲਤਾ ਦੀ ਰੌ ਵਿਚ, ਆਨੰਦ ਖ਼ੁਸ਼ੀ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰ (ਇਸ ਤਰ੍ਹਾਂ ਕਾਮਾਦਿਕ ਵੈਰੀਆਂ ਉਤੇ) ਅਟੱਲ ਰਾਜ ਕਰ ॥੧॥ ਮੇਰੇ ਮਿੱਤਰ (ਮਨ)! (ਹੁਣ) ਤੂੰ ਹਿਰਦੇ-ਘਰ ਵਿਚ ਟਿਕਿਆ ਰਹੁ (ਆ ਜਾ)। ਪਰਮਾਤਮਾ ਨੇ ਆਪ ਹੀ (ਕਾਮਾਦਿਕ) ਤੇਰੇ ਵੈਰੀ ਦੂਰ ਕਰ ਦਿੱਤੇ ਹਨ, (ਕਾਮਾਦਿਕਾਂ ਤੋਂ ਪੈ ਰਹੀ ਮਾਰ ਦੀ) ਬਿਪਤਾ (ਹੁਣ) ਮੁੱਕ ਗਈ ਹੈ ॥ ਰਹਾਉ॥ (ਹੇ ਮੇਰੀ ਜਿੰਦੇ!) ਸਭ ਕੁਝ ਕਰ ਸਕਣ ਵਾਲੇ ਪ੍ਰਭੂ ਨੇ ਉਹਨਾਂ ਦੇ ਅੰਦਰ ਉਸ ਨੇ ਆਪਣਾ ਆਪ ਪਰਗਟ ਕਰ ਦਿੱਤਾ, ਉਹਨਾਂ ਦੀਆਂ ਭਟਕਣਾਂ ਮੁੱਕ ਗਈਆਂ। ਖਸਮ-ਪ੍ਰਭੂ ਨੇ ਉਨ੍ਹਾਂ ਉਤੇ ਮੇਹਰ ਕੀਤੀ, ਉਹਨਾਂ ਦੇ ਹਿਰਦੇ-ਘਰ ਵਿਚ ਆਤਮਕ ਆਨੰਦ ਦੇ (ਮਾਨੋ) ਵਾਜੇ ਸਦਾ ਵੱਜਣ ਲੱਗ ਪੈਂਦੇ ਹਨ ॥੨॥ ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Add a Comment

Your email address will not be published. Required fields are marked *