Amritvele da Hukamnama Sri Darbar Sahib Sri Amritsar, 13-Sep-2017

Amritvele da Hukamnama Sri Darbar Sahib Sri Amritsar, 13-Sep-2017 hukamnama-13-sep-2017 ਸੂਹੀ ਮਹਲਾ ੪ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਨੀਚ ਜਾਤਿ ਹਰਿ ਜਪਤਿਆ ਉਤਮ ਪਦਵੀ ਪਾਇ ॥ ਪੂਛਹੁ ਬਿਦਰ ਦਾਸੀ ਸੁਤੈ ਕਿਸਨੁ ਉਤਰਿਆ ਘਰਿ ਜਿਸੁ ਜਾਇ ॥੧॥ ਹਰਿ ਕੀ ਅਕਥ ਕਥਾ ਸੁਨਹੁ ਜਨ ਭਾਈ ਜਿਤੁ ਸਹਸਾ ਦੂਖ ਭੂਖ ਸਭ ਲਹਿ ਜਾਇ ॥੧॥ ਰਹਾਉ ॥ ਰਵਿਦਾਸੁ ਚਮਾਰੁ ਉਸਤਤਿ ਕਰੇ ਹਰਿ ਕੀਰਤਿ ਨਿਮਖ ਇਕ ਗਾਇ ॥ ਪਤਿਤ ਜਾਤਿ ਉਤਮੁ ਭਇਆ ਚਾਰਿ ਵਰਨ ਪਏ ਪਗਿ ਆਇ ॥੨॥ Soohee, Fourth Mehl, Sixth House: One Universal Creator God. By The Grace Of The True Guru: When someone of low social class chants the Lord’s Name, he obtains the state of highest dignity. Go and ask Bidar, the son of a maid; Krishna himself stayed in his house. ||1|| Listen, O humble Siblings of Destiny, to the Unspoken Speech of the Lord; it removes all anxiety, pain and hunger. ||1||Pause|| Ravi Daas, the leather-worker, praised the Lord, and sang the Kirtan of His Praises each and every instant. Although he was of low social status, he was exalted and elevated, and people of all four castes came and bowed at his feet. ||2|| ਨੀਚ ਜਾਤਿ = ਨੀਵੀਂ ਜਾਤਿ ਵਾਲਾ ਮਨੁੱਖ। ਉਤਮ ਪਦਵੀ = ਉੱਚਾ ਆਤਮਕ ਦਰਜਾ। ਪਾਇ = ਪਾ ਲੈਂਦਾ ਹੈ। ਬਿਦਰ = ਬਿਦਰ ਭਗਤ ਰਾਜਾ ਵਿਚਿਤ੍ਰ-ਵੀਰਜ ਦੀ ਦਾਸੀ ਸੁਦੇਸ਼ਣਾ ਦੀ ਕੁੱਖੋਂ ਵਿਆਸ ਰਿਸ਼ੀ ਦਾ ਪੁੱਤਰ ਸੀ। ਇਸ ਦਾ ਭਗਤੀ-ਭਾਵ ਵੇਖ ਕੇ ਹੀ ਕ੍ਰਿਸ਼ਨ ਜੀ ਦੁਰਜੋਧਨ ਦੇ ਮਹਲ-ਮਾੜੀਆਂ ਛੱਡ ਕੇ ਬਿਦਰ ਦੇ ਘਰ ਆ ਕੇ ਠਹਿਰੇ ਸਨ (ਵੇਖੋ ਭਾ: ਗੁਰਦਾਸ ਜੀ ਵਾਰ ੧੦}। ਘਰਿ ਜਿਸੁ = ਜਿਸ ਦੇ ਘਰ ਵਿਚ। ਜਾਇ = ਜਾ ਕੇ ॥੧॥ ਜਿਤੁ = ਜਿਸ (ਕਥਾ) ਦੀ ਰਾਹੀਂ। ਸਹਸਾ = ਸਹਿਮ ॥੧॥ ਨਿਮਖ ਇਕ = ਇਕ ਇਕ ਨਿਮਖ, ਹਰ ਵੇਲੇ {निमेष = ਅੱਖ ਝਮਕਣ ਜਿਤਨਾ ਸਮਾ}। ਕੀਰਤਿ = ਸਿਫ਼ਤ-ਸਾਲਾਹ। ਪਤਿਤ ਜਾਤਿ = ਨੀਵੀਂ ਜਾਤਿ ਵਾਲਾ। ਚਾਰਿ ਵਰਨ = ਬ੍ਰਾਹਮਣ, ਖਤ੍ਰੀ, ਵੈਸ਼, ਸ਼ੂਦਰ। ਪਗਿ = ਪੈਰ ਉੱਤੇ। ਆਇ = ਆ ਕੇ ॥੨॥ ਰਾਗ ਸੂਹੀ, ਘਰ ੬ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਨੀਵੀਂ ਜਾਤਿ ਵਾਲਾ ਮਨੁੱਖ ਭੀ ਪਰਮਾਤਮਾ ਦਾ ਨਾਮ ਜਪਣ ਨਾਲ ਉੱਚਾ ਆਤਮਕ ਦਰਜਾ ਹਾਸਲ ਕਰ ਲੈਂਦਾ ਹੈ। (ਜੇ ਯਕੀਨ ਨਹੀਂ ਆਉਂਦਾ, ਤਾਂ ਕਿਸੇ ਪਾਸੋਂ) ਦਾਸੀ ਦੇ ਪੁੱਤਰ ਬਿਦਰ ਦੀ ਗੱਲ ਪੁੱਛ ਵੇਖੋ। ਉਸ ਬਿਦਰ ਦੇ ਘਰ ਵਿਚ ਕ੍ਰਿਸ਼ਨ ਜੀ ਜਾ ਕੇ ਠਹਿਰੇ ਸਨ ॥੧॥ ਹੇ ਸੱਜਣੋ! ਪਰਮਾਤਮਾ ਦੀ ਅਸਚਰਜ ਸਿਫ਼ਤ-ਸਾਲਾਹ ਸੁਣਿਆ ਕਰੋ, ਜਿਸ ਦੀ ਬਰਕਤਿ ਨਾਲ ਹਰੇਕ ਕਿਸਮ ਦਾ ਸਹਿਮ ਹਰੇਕ ਦੁੱਖ ਦੂਰ ਹੋ ਜਾਂਦਾ ਹੈ, (ਮਾਇਆ ਦੀ) ਭੁੱਖ ਮਿਟ ਜਾਂਦੀ ਹੈ ॥੧॥ ਰਹਾਉ॥ (ਭਗਤ) ਰਵਿਦਾਸ (ਜਾਤਿ ਦਾ) ਚਮਾਰ (ਸੀ, ਉਹ ਪਰਮਾਤਮਾ ਦੀ) ਸਿਫ਼ਤ-ਸਾਲਾਹ ਕਰਦਾ ਸੀ, ਉਹ ਹਰ ਵੇਲੇ ਪ੍ਰਭੂ ਦੀ ਕੀਰਤੀ ਗਾਂਦਾ ਰਹਿੰਦਾ ਸੀ। ਨੀਵੀਂ ਜਾਤਿ ਦਾ ਰਵਿਦਾਸ ਮਹਾਂ ਪੁਰਖ ਬਣ ਗਿਆ। ਚੌਹਾਂ ਵਰਨਾਂ ਦੇ ਮਨੁੱਖ ਉਸ ਦੇ ਪੈਰੀਂ ਆ ਕੇ ਲੱਗ ਪਏ ॥੨॥ ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Add a Comment

Your email address will not be published. Required fields are marked *