AMRITVELE DA HUKAMNAMA SRI DARBAR SAHIB SRI AMRITSAR, 17-Sep-2017

AMRITVELE DA HUKAMNAMA SRI DARBAR SAHIB SRI AMRITSAR, 17-Sep-2017 hukamnama-17-sep-2017 ਸੋਰਠਿ ਮਹਲਾ ੩ ॥ ਬਿਨੁ ਸਤਿਗੁਰ ਸੇਵੇ ਬਹੁਤਾ ਦੁਖੁ ਲਾਗਾ ਜੁਗ ਚਾਰੇ ਭਰਮਾਈ ॥ ਹਮ ਦੀਨ ਤੁਮ ਜੁਗੁ ਜੁਗੁ ਦਾਤੇ ਸਬਦੇ ਦੇਹਿ ਬੁਝਾਈ ॥੧॥ ਹਰਿ ਜੀਉ ਕ੍ਰਿਪਾ ਕਰਹੁ ਤੁਮ ਪਿਆਰੇ ॥ ਸਤਿਗੁਰੁ ਦਾਤਾ ਮੇਲਿ ਮਿਲਾਵਹੁ ਹਰਿ ਨਾਮੁ ਦੇਵਹੁ ਆਧਾਰੇ ॥ ਰਹਾਉ ॥ Sorat’h, Third Mehl: Without serving the True Guru, he suffers in terrible pain, and throughout the four ages, he wanders aimlessly. I am poor and meek, and throughout the ages, You are the Great Giver – please, grant me the understanding of the Shabad. ||1|| O Dear Beloved Lord, please show mercy to me. Unite me in the Union of the True Guru, the Great Giver, and give me the support of the Lord’s Name. ||Pause|| ਜੁਗ ਚਾਰੇ = ਚਹੁੰਆਂ ਜੁਗਾਂ ਵਿਚ। ਭਰਮਾਈ = ਭਟਕਦਾ ਹੈ। ਦੀਨ = ਕੰਗਾਲ, ਮੰਗਤੇ। ਸਬਦੇ = ਗੁਰੂ ਦੇ ਸ਼ਬਦ ਦੀ ਰਾਹੀਂ। ਦੇਹਿ = ਦੇਂਹਿ, ਤੂੰ ਦੇਂਦਾ ਹੈਂ। ਬੁਝਾਈ = ਸਮਝ ॥੧॥ ਆਧਾਰੇ = ਆਸਰਾ ॥ ਹੇ ਭਾਈ! ਗੁਰੂ ਦੀ ਸਰਨ ਪੈਣ ਤੋਂ ਬਿਨਾ ਮਨੁੱਖ ਨੂੰ ਬਹੁਤ ਦੁੱਖ ਚੰਬੜਿਆ ਰਹਿੰਦਾ ਹੈ, ਮਨੁੱਖ ਸਦਾ ਹੀ ਭਟਕਦਾ ਫਿਰਦਾ ਹੈ। ਹੇ ਪ੍ਰਭੂ! ਅਸੀਂ (ਜੀਵ, ਤੇਰੇ ਦਰ ਦੇ) ਮੰਗਤੇ ਹਾਂ, ਤੂੰ ਸਦਾ ਹੀ (ਸਾਨੂੰ) ਦਾਤਾਂ ਦੇਣ ਵਾਲਾ ਹੈਂ, (ਮੇਹਰ ਕਰ, ਗੁਰੂ ਦੇ) ਸ਼ਬਦ ਵਿਚ ਜੋੜ ਕੇ ਆਤਮਕ ਜੀਵਨ ਦੀ ਸਮਝ ਬਖ਼ਸ਼ ॥੧॥ ਪਿਆਰੇ ਪ੍ਰਭੂ ਜੀ! (ਮੇਰੇ ਉਤੇ) ਮੇਹਰ ਕਰ, ਤੇਰੇ ਨਾਮ ਦੀ ਦਾਤਿ ਦੇਣ ਵਾਲਾ ਗੁਰੂ ਮੈਨੂੰ ਮਿਲਾ, ਅਤੇ (ਮੇਰੀ ਜ਼ਿੰਦਗੀ ਦਾ) ਸਹਾਰਾ ਆਪਣਾ ਨਾਮ ਮੈਨੂੰ ਦੇਹ ॥ ਰਹਾਉ॥ ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Add a Comment

Your email address will not be published. Required fields are marked *