AMRITVELE DA HUKAMNAMA SRI DARBAR SAHIB SRI AMRITSAR, 31-Aug-2017

AMRITVELE DA HUKAMNAMA SRI DARBAR SAHIB SRI AMRITSAR, ANG 752, 31-Aug-2017 hukamnama-31-aug-2017 hukamnama-31-aug-2017-2 ਸੂਹੀ ਮਹਲਾ ੧ ॥ ਜਿਉ ਆਰਣਿ ਲੋਹਾ ਪਾਇ ਭੰਨਿ ਘੜਾਈਐ ॥ ਤਿਉ ਸਾਕਤੁ ਜੋਨੀ ਪਾਇ ਭਵੈ ਭਵਾਈਐ ॥੧॥ ਬਿਨੁ ਬੂਝੇ ਸਭੁ ਦੁਖੁ ਦੁਖੁ ਕਮਾਵਣਾ ॥ ਹਉਮੈ ਆਵੈ ਜਾਇ ਭਰਮਿ ਭੁਲਾਵਣਾ ॥੧॥ ਰਹਾਉ ॥ ਤੂੰ ਗੁਰਮੁਖਿ ਰਖਣਹਾਰੁ ਹਰਿ ਨਾਮੁ ਧਿਆਈਐ ॥ ਮੇਲਹਿ ਤੁਝਹਿ ਰਜਾਇ ਸਬਦੁ ਕਮਾਈਐ ॥੨॥ Soohee, First Mehl: As iron is melted in the forge and re-shaped, so is the godless materialist reincarnated, and forced to wander aimlessly. ||1|| Without understanding, everything is suffering, earning only more suffering. In his ego, he comes and goes, wandering in confusion, deluded by doubt. ||1||Pause|| You save those who are Gurmukh, O Lord, through meditation on Your Naam. You blend with Yourself, by Your Will, those who practice the Word of the Shabad. ||2|| ਆਰਣਿ = ਭੱਠੀ ਵਿਚ। ਭੰਨਿ = ਭੰਨ ਕੇ, ਗਾਲ ਕੇ। ਸਾਕਤੁ = ਰੱਬ ਨਾਲੋਂ ਟੁੱਟਾ ਹੋਇਆ ਮਨੁੱਖ, ਮਾਇਆ-ਵੇੜ੍ਹਿਆ ਜੀਵ। ਭਵੈ = ਭਟਕਦਾ ਹੈ, ਭੌਂਦਾ ਹੈ। ਭਵਾਈਐ = (ਜੂਨਾਂ ਵਿਚ) ਪਾਇਆ ਜਾਂਦਾ ਹੈ ॥੧॥ ਆਵੈ ਜਾਇ = ਜੰਮਦਾ ਮਰਦਾ ਹੈ ॥੧॥ ਗੁਰਮੁਖਿ = ਗੁਰੂ ਦੀ ਸਰਨ ਪਿਆ ਮਨੁੱਖ। ਮੇਲਹਿ = (ਹੇ ਪ੍ਰਭੂ!) ਤੂੰ (ਗੁਰੂ) ਮਿਲਾਂਦਾ ਹੈਂ ॥੨॥ ਜਿਵੇਂ ਭੱਠੀ ਵਿਚ ਲੋਹਾ ਪਾ ਕੇ (ਤੇ) ਗਾਲ ਕੇ (ਨਵੇਂ ਸਿਰੇ) ਘੜਿਆ ਜਾਂਦਾ ਹੈ (ਲੋਹੇ ਤੋਂ ਕੰਮ ਆਉਣ ਵਾਲੀਆਂ ਚੀਜ਼ਾਂ ਬਣਾਈਆਂ ਜਾਂਦੀਆਂ ਹਨ) ਤਿਵੇਂ ਮਾਇਆ-ਵੇੜ੍ਹਿਆ ਜੀਵ ਜੂਨਾਂ ਵਿਚ ਪਾਇਆ ਜਾਂਦਾ ਹੈ, ਜਨਮ ਮਰਨ ਦੇ ਗੇੜ ਵਿਚ ਪਾਇਆ ਹੋਇਆ ਗੇੜ ਵਿਚ ਚੱਕਰ ਲਾਂਦਾ ਹੈ (ਤੇ ਆਖ਼ਿਰ ਗੁਰੂ ਦੀ ਮੇਹਰ ਨਾਲ ਸੁਮੱਤ ਸਿੱਖਦਾ ਹੈ) ॥੧॥ (ਸਹੀ ਜੀਵਨ-ਜਾਚ) ਸਮਝਣ ਤੋਂ ਬਿਨਾ ਮਨੁੱਖ (ਜੇਹੜਾ ਭੀ) ਕਰਮ ਕਰਦਾ ਹੈ ਦੁੱਖ (ਪੈਦਾ ਕਰਨ ਵਾਲਾ ਕਰਦਾ ਹੈ) ਦੁੱਖ ਹੀ ਦੁੱਖ (ਸਹੇੜਦਾ ਹੈ)। ਹਉਮੈ ਦੇ ਕਾਰਨ ਮਨੁੱਖ ਜਨਮ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ, ਭਟਕਣਾ ਵਿਚ ਪੈ ਕੇ ਕੁਰਾਹੇ ਪਿਆ ਰਹਿੰਦਾ ਹੈ ॥੧॥ ਰਹਾਉ॥ ਹੇ ਪ੍ਰਭੂ! (ਭਟਕ ਭਟਕ ਕੇ ਆਖ਼ਿਰ) ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ ਤੂੰ ਉਸ ਨੂੰ (ਚੌਰਾਸੀ ਦੇ ਗੇੜ ਤੋਂ) ਬਚਾਂਦਾ ਹੈਂ; ਉਹ, ਹੇ ਪ੍ਰਭੂ! ਤੇਰਾ ਨਾਮ ਸਿਮਰਦਾ ਹੈ। ਗੁਰੂ (ਭੀ) ਤੂੰ ਆਪਣੀ ਰਜ਼ਾ ਅਨੁਸਾਰ ਹੀ ਮਿਲਾਂਦਾ ਹੈਂ (ਜਿਸ ਨੂੰ ਮਿਲਦਾ ਹੈ) ਉਹ ਗੁਰੂ ਦੇ ਸ਼ਬਦ ਨੂੰ ਕਮਾਂਦਾ ਹੈ (ਗੁਰ-ਸ਼ਬਦ ਅਨੁਸਾਰ ਆਚਰਨ ਬਣਾਂਦਾ ਹੈ) ॥੨॥ ਵਾਹਿਗੁਰੂ ਜੀ ਕਾ ਖਾਲਸਾ ! ਵਾਹਿਗੁਰੂ ਜੀ ਕੀ ਫਤਹਿ !

Add a Comment

Your email address will not be published. Required fields are marked *