Amritvele da Hukamnama Sri Darbar Sahib, Sri Amritsar, Ang 558, 03-Sep-2017

Amritvele da Hukamnama Sri Darbar Sahib, Sri Amritsar, Ang 558, 03-Sep-2017 hukamnama-03-sep-2017 ਵਡਹੰਸੁ ਮਹਲਾ ੩ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਮਨਿ ਮੈਲੈ ਸਭੁ ਕਿਛੁ ਮੈਲਾ ਤਨਿ ਧੋਤੈ ਮਨੁ ਹਛਾ ਨ ਹੋਇ ॥ ਇਹ ਜਗਤੁ ਭਰਮਿ ਭੁਲਾਇਆ ਵਿਰਲਾ ਬੂਝੈ ਕੋਇ ॥੧॥ ਜਪਿ ਮਨ ਮੇਰੇ ਤੂ ਏਕੋ ਨਾਮੁ ॥ ਸਤਗੁਰਿ ਦੀਆ ਮੋ ਕਉ ਏਹੁ ਨਿਧਾਨੁ ॥੧॥ ਰਹਾਉ ॥ ਸਿਧਾ ਕੇ ਆਸਣ ਜੇ ਸਿਖੈ ਇੰਦ੍ਰੀ ਵਸਿ ਕਰਿ ਕਮਾਇ ॥ ਮਨ ਕੀ ਮੈਲੁ ਨ ਉਤਰੈ ਹਉਮੈ ਮੈਲੁ ਨ ਜਾਇ ॥੨॥ Wadahans, Third Mehl, First House: One Universal Creator God. By The Grace Of The True Guru: When the mind is filthy, everything is filthy; by washing the body, the mind is not cleaned. This world is deluded by doubt; how rare are those who understand this. ||1|| O my mind, chant the One Name. The True Guru has given me this treasure. ||1||Pause|| Even if one learns the Yogic postures of the Siddhas, and holds his sexual energy in check, still, the filth of the mind is not removed, and the filth of egotism is not eliminated. ||2|| ਮਨਿ ਮੈਲੈ = (ਵਿਕਾਰਾਂ ਨਾਲ) ਮੈਲੇ ਮਨ ਦੀ ਰਾਹੀਂ। ਤਨਿ ਧੋਤੈ = ਧੋਤੇ ਹੋਏ ਸਰੀਰ ਦੀ ਰਾਹੀਂ, ਜੇ ਸਰੀਰ ਨੂੰ (ਤੀਰਥਾਂ ਆਦਿਕ ਤੇ) ਇਸ਼ਨਾਨ ਕਰਾ ਲਿਆ ਜਾਏ। ਭਰਮਿ = ਭੁਲੇਖੇ ਵਿਚ (ਪੈ ਕੇ) ॥੧॥ ਮਨ = ਹੇ ਮਨ! ਸਤਗੁਰਿ = ਗੁਰੂ ਨੇ। ਮੋ ਕਉ = ਮੈਨੂੰ। ਨਿਧਾਨੁ = ਖ਼ਜ਼ਾਨਾ ॥੧॥ ਰਹਾਉ॥ ਸਿਖੈ = ਸਿੱਖ ਲਏ। ਵਸਿ ਕਰਿ = ਵੱਸ ਵਿਚ ਕਰ ਕੇ। ਰਾਗ ਵਡਹੰਸ, ਘਰ ੧ ਵਿੱਚ ਗੁਰੂ ਅਮਰਦਾਸ ਜੀ ਦੀ ਬਾਣੀ ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਜੇ ਮਨੁੱਖ ਦਾ ਮਨ (ਵਿਕਾਰਾਂ ਨਾਲ) ਮੈਲਾ ਹੈ ਤਾਂ ਸਭ ਕੁਝ ਮੈਲਾ ਹੈ ਅਤੇ ਇਸ਼ਨਾਨ ਕਰਾਣ ਨਾਲ ਮਨ ਪਵਿਤ੍ਰ ਨਹੀਂ ਹੋ ਸਕਦਾ। ਪਰ ਇਹ ਸੰਸਾਰ ਭੁਲੇਖੇ ਵਿਚ ਪੈ ਕੇ ਕੁਰਾਹੇ ਤੁਰਿਆ ਜਾ ਰਿਹਾ ਹੈ, ਕੋਈ ਵਿਰਲਾ ਹੀ (ਇਸ ਸੱਚਾਈ ਨੂੰ) ਸਮਝਦਾ ਹੈ ॥੧॥ ਹੇ ਮੇਰੇ ਮਨ! ਤੂੰ ਸਿਰਫ਼ ਪਰਮਾਤਮਾ ਦਾ ਇਕ ਨਾਮ ਹੀ ਜਪਿਆ ਕਰ। ਇਹ (ਨਾਮ-) ਖ਼ਜ਼ਾਨਾ ਮੈਨੂੰ ਗੁਰੂ ਨੇ ਬਖ਼ਸ਼ਿਆ ਹੈ ॥੧॥ ਰਹਾਉ॥ ਜੇ ਮਨੁੱਖ ਕਰਾਮਾਤੀ ਜੋਗੀਆਂ ਵਾਲੇ ਆਸਣ ਕਰਨੇ ਸਿੱਖ ਲਏ ਤੇ ਕਾਮ-ਵਾਸਨਾ ਨੂੰ ਜਿੱਤ ਕੇ (ਆਸਣਾਂ ਦੇ ਅੱਭਿਆਸ ਦੀ) ਕਮਾਈ ਕਰਨ ਲੱਗ ਪਏ, ਤਾਂ ਭੀ ਮਨ ਦੀ ਮੈਲ ਨਹੀਂ ਲਹਿੰਦੀ ਤੇ (ਮਨ ਵਿਚੋਂ) ਹਉਮੈ ਦੀ ਮੈਲ ਨਹੀਂ ਜਾਂਦੀ ॥੨॥ ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Add a Comment

Your email address will not be published. Required fields are marked *