AMRITVELE DA HUKAMNAMA SRI DARBAR SAHIB SRI AMRITSAR, ANG 615, 17-Aug-2017

Hukamnama-17-08-2017

AMRITVELE DA HUKAMNAMA SRI DARBAR SAHIB SRI AMRITSAR, ANG 615, 17-Aug-2017

ਸੋਰਠਿ ਮਹਲਾ ੫ ॥ ਗੁਣ ਗਾਵਹੁ ਪੂਰਨ ਅਬਿਨਾਸੀ ਕਾਮ ਕ੍ਰੋਧ ਬਿਖੁ ਜਾਰੇ॥ ਮਹਾ ਬਿਖਮੁ ਅਗਨਿ ਕੋ ਸਾਗਰੁ ਸਾਧੂ ਸੰਗਿਉਧਾਰੇ ॥੧॥ ਪੂਰੈ ਗੁਰਿ ਮੇਟਿਓ ਭਰਮੁ ਅੰਧੇਰਾ ॥ਭਜੁ ਪ੍ਰੇਮ ਭਗਤਿ ਪ੍ਰਭੁ ਨੇਰਾ ॥ ਰਹਾਉ ॥ ਹਰਿ ਹਰਿਨਾਮੁ ਨਿਧਾਨ ਰਸੁ ਪੀਆ ਮਨ ਤਨ ਰਹੇ ਅਘਾਈ ॥ਜਤ ਕਤ ਪੂਰਿ ਰਹਿਓ ਪਰਮੇਸਰੁ ਕਤ ਆਵੈ ਕਤਜਾਈ ॥੨॥ Sorat’h, Fifth Mehl: Sing the Glorious Praises of the Perfect, Imperishable Lord, and the poison of sexual desire and anger shall be burnt away. You shall cross over the awesome, arduous ocean of fire, in the Saadh Sangat, the Company of the Holy. ||1|| The Perfect Guru has dispelled the darkness of doubt. Remember God with love and devotion; He is near at hand. ||Pause|| Drink in the sublime essence, the treasure of the Name of the Lord, Har, Har, and your mind and body shall remain satisfied. The Transcendent Lord is totally permeating and pervading everywhere; where would He come from, and where would He go? ||2|| ਬਿਖੁ = ਜ਼ਹਰ। ਜਾਰੇ = ਸਾੜ ਦੇਂਦਾ ਹੈ। ਬਿਖਮੁ =ਔਖਾ। ਕੋ = ਦਾ। ਅਗਨਿ ਕੋ ਸਾਗਰੁ = ਅੱਗ ਦਾਸਮੁੰਦਰ। ਸੰਗਿ = ਸੰਗਤ ਵਿਚ। ਉਧਾਰੇ = ਪਾਰਲੰਘਾ ਦੇਂਦਾ ਹੈ ॥੧॥ ਗੁਰਿ = ਗੁਰੂ ਨੇ। ਭਰਮੁ =ਭਟਕਣ। ਅੰਧੇਰਾ = (ਮਾਇਆ ਦੇ ਮੋਹ ਦਾ) ਹਨੇਰਾ।ਭਜੁ = ਸਿਮਰ। ਨੇਰਾ = ਨੇੜੇ, ਅੰਗ-ਸੰਗ ॥ ਨਿਧਾਨ= ਖ਼ਜ਼ਾਨੇ। ਰਹੇ ਅਘਾਈ = ਰੱਜ ਗਏ, ਤ੍ਰਿਪਤ ਹੋਗਏ। ਜਤ ਕਤ = ਜਿੱਥੇ ਕਿੱਥੇ, ਹਰ ਥਾਂ ॥੨॥ (ਹੇ ਭਾਈ! ਪੂਰੇ ਗੁਰੂ ਦੀ ਸਰਨ ਪੈ ਕੇ) ਸਰਬ-ਵਿਆਪਕ ਨਾਸ-ਰਹਿਤ ਪ੍ਰਭੂ ਦੇ ਗੁਣ ਗਾਇਆ ਕਰ।(ਜੇਹੜਾ ਮਨੁੱਖ ਇਹ ਉੱਦਮ ਕਰਦਾ ਹੈ ਗੁਰੂ ਉਸ ਦੇਅੰਦਰੋਂ ਆਤਮਕ ਮੌਤ ਲਿਆਉਣ ਵਾਲੇ) ਕਾਮ ਕ੍ਰੋਧ(ਆਦਿਕ ਦੀ) ਜ਼ਹਰ ਸਾੜ ਦੇਂਦਾ ਹੈ। (ਇਹ ਜਗਤਵਿਕਾਰਾਂ ਦੀ) ਅੱਗ ਦਾ ਸਮੁੰਦਰ (ਹੈ, ਇਸ ਵਿਚੋਂ ਪਾਰਲੰਘਣਾ) ਬਹੁਤ ਕਠਨ ਹੈ (ਸਿਫ਼ਤ-ਸਾਲਾਹ ਦੇ ਗੀਤਗਾਣ ਵਾਲੇ ਮਨੁੱਖ ਨੂੰ ਗੁਰੂ) ਸਾਧ ਸੰਗਤ ਵਿਚ (ਰੱਖਕੇ, ਇਸ ਸਮੁੰਦਰ ਵਿਚੋਂ)t ਪਾਰ ਲੰਘਾ ਦੇਂਦਾ ਹੈ ॥੧॥(ਹੇ ਭਾਈ! ਪੂਰੇ ਗੁਰੂ ਦੀ ਸਰਨ ਪਉ। ਜੇਹੜਾ ਮਨੁੱਖਪੂਰੇ ਗੁਰੂ ਦੀ ਸਰਨ ਪਿਆ) ਪੂਰੇ ਗੁਰੂ ਨੇ (ਉਸ ਦਾ)ਭਰਮ ਮਿਟਾ ਦਿੱਤਾ, (ਉਸ ਦਾ ਮਾਇਆ ਦੇ ਮੋਹ ਦਾ)ਹਨੇਰਾ ਦੂਰ ਕਰ ਦਿੱਤਾ। (ਹੇ ਭਾਈ! ਤੂੰ ਭੀ ਗੁਰੂ ਦੀਸਰਨ ਪੈ ਕੇ) ਪ੍ਰੇਮ-ਭਰੀ ਭਗਤੀ ਨਾਲ ਪ੍ਰਭੂ ਦਾ ਭਜਨਕਰਿਆ ਕਰ, (ਤੈਨੂੰ) ਪ੍ਰਭੂ ਅੰਗ-ਸੰਗ (ਦਿੱਸ ਪਏਗਾ)॥ ਰਹਾਉ॥ ਹੇ ਭਾਈ! ਪਰਮਾਤਮਾ ਦਾ ਨਾਮ (ਸਾਰੇਰਸਾਂ ਦਾ ਖ਼ਜ਼ਾਨਾ ਹੈ, ਜੇਹੜਾ ਮਨੁੱਖ ਗੁਰੂ ਦੀ ਸਰਨ ਪੈਕੇ ਇਸ) ਖ਼ਜ਼ਾਨੇ ਦਾ ਰਸ ਪੀਂਦਾ ਹੈ, ਉਸ ਦਾ ਮਨਉਸ ਦਾ ਤਨ (ਮਾਇਆ ਦੇ ਰਸਾਂ ਵਲੋਂ) ਰੱਜ ਜਾਂਦੇਹਨ। ਉਸ ਨੂੰ ਹਰ ਥਾਂ ਪਰਮਾਤਮਾ ਵਿਆਪਕ ਦਿੱਸਪੈਂਦਾ ਹੈ। ਉਹ ਮਨੁੱਖ ਫਿਰ ਨਾਹ ਜੰਮਦਾ ਹੈ ਨਾਹਮਰਦਾ ਹੈ ॥੨॥

Add a Comment

Your email address will not be published. Required fields are marked *