AMRITVELE DA HUKAMNAMA SRI DARBAR SAHIB SRI AMRITSAR, ANG 633, 19-Sep-2017

AMRITVELE DA HUKAMNAMA SRI DARBAR SAHIB SRI AMRITSAR, ANG 633, 19-Sep-2017 HUKAMNAMA-19-sep-2017 ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥ Sorat’h, Ninth Mehl: In this world, I have not found any true friend. The whole world is attached to its own pleasures, and when trouble comes, no one is with you. ||1||Pause|| Wives, friends, children and relatives – all are attached to wealth. When they see a poor man, they all forsake his company and run away. ||1|| ਜਗਿ = ਜਗਤ ਵਿਚ। ਸੁਖਿ = ਸੁਖ ਵਿਚ। ਸੰਗਿ = ਨਾਲ।੧।ਰਹਾਉ। ਦਾਰਾ = ਇਸਤ੍ਰੀ। ਸਨਬੰਧੀ = ਰਿਸ਼ਤੇਦਾਰ। ਸਗਰੇ = ਸਾਰੇ। ਸਿਉ = ਨਾਲ। ਨਿਰਧਨ = ਕੰਗਾਲ। ਕਉ = ਨੂੰ। ਸੰਗੁ = ਸਾਥ। ਛਾਡਿ = ਛੱਡ ਕੇ। ਸਭਿ = ਸਾਰੇ।੧। ਹੇ ਭਾਈ! ਇਸ ਜਗਤ ਵਿਚ ਕੋਈ (ਤੋੜ ਸਾਥ ਨਿਬਾਹੁਣ ਵਾਲਾ) ਮਿੱਤਰ (ਮੈਂ) ਨਹੀਂ ਵੇਖਿਆ। ਸਾਰਾ ਸੰਸਾਰ ਆਪਣੇ ਸੁਖ ਵਿਚ ਹੀ ਜੁੱਟਾ ਪਿਆ ਹੈ। ਦੁੱਖ ਵਿਚ (ਕੋਈ ਕਿਸੇ ਦੇ) ਨਾਲ (ਸਾਥੀ) ਨਹੀਂ ਬਣਦਾ।੧।ਰਹਾਉ। ਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਰਿਸ਼ਤੇਦਾਰ-ਇਹ ਸਾਰੇ ਧਨ ਨਾਲ (ਹੀ) ਪਿਆਰ ਕਰਦੇ ਹਨ। ਜਦੋਂ ਹੀ ਇਹਨਾਂ ਨੇ ਮਨੁੱਖ ਨੂੰ ਕੰਗਾਲ ਵੇਖਿਆ, (ਤਦੋਂ) ਸਾਥ ਛੱਡ ਕੇ ਨੱਸ ਜਾਂਦੇ ਹਨ।੧। ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Add a Comment

Your email address will not be published. Required fields are marked *