Amritvele da Hukamnama Sri Darbar Sahib, Sri Amritsar, Ang 942, 04-Sep-2017

Amritvele da Hukamnama Sri Darbar Sahib, Sri Amritsar, Ang 942, 04-Sep-2017 hukamnama-04-sep-2017-2 hukamnama-04-sep-2017 ਰਾਮਕਲੀ ਮਹਲਾ ੧ ਸਿਧ ਗੋਸਟਿ ੴ ਸਤਿਗੁਰ ਪ੍ਰਸਾਦਿ ॥ ਗੁਰਮੁਖਿ ਚੂਕੈ ਆਵਣ ਜਾਣੁ ॥ ਗੁਰਮੁਖਿ ਦਰਗਹ ਪਾਵੈ ਮਾਣੁ ॥ ਗੁਰਮੁਖਿ ਖੋਟੇ ਖਰੇ ਪਛਾਣੁ ॥ ਗੁਰਮੁਖਿ ਲਾਗੈ ਸਹਜਿ ਧਿਆਨੁ ॥ ਗੁਰਮੁਖਿ ਦਰਗਹ ਸਿਫਤਿ ਸਮਾਇ ॥ ਨਾਨਕ ਗੁਰਮੁਖਿ ਬੰਧੁ ਨ ਪਾਇ ॥੪੧॥ ਗੁਰਮੁਖਿ ਨਾਮੁ ਨਿਰੰਜਨ ਪਾਏ ॥ ਗੁਰਮੁਖਿ ਹਉਮੈ ਸਬਦਿ ਜਲਾਏ ॥ ਗੁਰਮੁਖਿ ਸਾਚੇ ਕੇ ਗੁਣ ਗਾਏ ॥ ਗੁਰਮੁਖਿ ਸਾਚੈ ਰਹੈ ਸਮਾਏ ॥ ਗੁਰਮੁਖਿ ਸਾਚਿ ਨਾਮਿ ਪਤਿ ਊਤਮ ਹੋਇ ॥ ਨਾਨਕ ਗੁਰਮੁਖਿ ਸਗਲ ਭਵਣ ਕੀ ਸੋਝੀ ਹੋਇ ॥੪੨॥ Raamkalee, First Mehl, Sidh Gosht ~ Conversations With The Siddhas: One Universal Creator God. By The Grace Of The True Guru: The comings and goings in reincarnation are ended for the Gurmukh. The Gurmukh is honored in the Court of the Lord. The Gurmukh distinguishes the true from the false. The Gurmukh focuses his meditation on the celestial Lord. In the Court of the Lord, the Gurmukh is absorbed in His Praises. O Nanak, the Gurmukh is not bound by bonds. ||41|| The Gurmukh obtains the Name of the Immaculate Lord. Through the Shabad, the Gurmukh burns away his ego. The Gurmukh sings the Glorious Praises of the True Lord. The Gurmukh remains absorbed in the True Lord. Through the True Name, the Gurmukh is honored and exalted. O Nanak, the Gurmukh understands all the worlds. ||42|| ਪਦਅਰਥ:- ਪਛਾਣੁ—ਪਛਾਣੂ। ਸਹਜਿ—ਸਹਜ ਵਿਚ, ਆਤਮਕ ਅਡੋਲਤਾ ਵਿਚ। ਬੰਧੁ—ਰੋਕ। ਗੁਰਮੁਖਿ—ਗੁਰੂ ਦੇ ਹੁਕਮ ਵਿਚ ਤੁਰਨ ਵਾਲਾ ਮਨੁੱਖ। ਨਿਰੰਜਨ—ਨਿਰ-ਅੰਜਨ, ਮਾਇਆ ਤੋਂ ਰਹਿਤ (ਅੰਜਨੁ—ਸੁਰਮਾ, ਕਾਲਖ, ਮਾਇਆ ਦੀ ਕਾਲਖ)। ਸਾਚੈ—ਸੱਚੇ ਪ੍ਰਭੂ ਵਿਚ। ਸਾਚਿ—ਸੱਚ ਵਿਚ। ਨਾਮਿ—ਨਾਮ ਵਿਚ। ਪਤਿ—ਇੱਜ਼ਤ। ਅਰਥ:- ਜੋ ਮਨੁੱਖ ਗੁਰੂ ਦੇ ਹੁਕਮ ਵਿਚ ਤੁਰਦਾ ਹੈ ਉਸ ਦਾ ਜਨਮ ਮਰਨ ਦਾ ਚੱਕਰ ਮੁੱਕ ਜਾਂਦਾ ਹੈ, ਉਹ ਪ੍ਰਭੂ ਦੀ ਹਜ਼ੂਰੀ ਵਿਚ ਆਦਰ ਲੈਂਦਾ ਹੈ। ਗੁਰੂ ਦੇ ਸਨਮੁਖ ਮਨੁੱਖ ਖੋਟੇ ਤੇ ਖਰੇ ਕੰਮਾਂ ਦਾ ਭੇਤੀ ਹੋ ਜਾਂਦਾ ਹੈ (ਇਸ ਵਾਸਤੇ ਖੋਟੇ ਕੰਮਾਂ ਵਿਚ ਫਸਦਾ ਨਹੀਂ ਤੇ) ਅਡੋਲਤਾ ਵਿਚ ਉਸ ਦੀ ਸੁਰਤਿ ਜੁੜੀ ਰਹਿੰਦੀ ਹੈ। ਗੁਰਮੁਖਿ ਮਨੁੱਖ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਰਾਹੀਂ ਪ੍ਰਭੂ ਦੀ ਹਜ਼ੂਰੀ ਵਿਚ ਟਿਕਿਆ ਰਹਿੰਦਾ ਹੈ, (ਇਸ ਤਰ੍ਹਾਂ) ਹੇ ਨਾਨਕ! ਗੁਰਮੁਖ (ਦੀ ਜ਼ਿੰਦਗੀ) ਦੇ ਰਾਹ ਵਿਚ (ਵਿਕਾਰਾਂ ਦੀ) ਕੋਈ ਰੋਕ ਨਹੀਂ ਪੈਂਦੀ। 41। ਗੁਰੂ ਦੇ ਹੁਕਮ ਵਿਚ ਤੁਰਨ ਵਾਲਾ ਮਨੁੱਖ ਨਿਰੰਜਨ ਦਾ ਨਾਮ ਪ੍ਰਾਪਤ ਕਰਦਾ ਹੈ (ਕਿਉਂਕਿ) ਉਹ (ਆਪਣੀ) ਹਉਮੈ ਗੁਰੂ ਦੇ ਸ਼ਬਦ ਦੀ ਰਾਹੀਂ ਸਾੜ ਦੇਂਦਾ ਹੈ। ਗੁਰੂ ਦੇ ਸਨਮੁਖ ਹੋ ਕੇ ਮਨੁੱਖ ਸੱਚੇ ਪ੍ਰਭੂ ਦੇ ਗੁਣ ਗਾਉਂਦਾ ਹੈ ਤੇ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਵਿਚ ਲੀਨ ਰਹਿੰਦਾ ਹੈ। ਸੱਚੇ ਨਾਮ ਵਿਚ ਜੁੜੇ ਰਹਿਣ ਕਰਕੇ ਗੁਰਮੁਖ ਨੂੰ ਉੱਚੀ ਇੱਜ਼ਤ ਮਿਲਦੀ ਹੈ, ਹੇ ਨਾਨਕ! ਗੁਰਮੁਖ ਮਨੁੱਖ ਨੂੰ ਸਾਰੇ ਭਵਨਾਂ ਦੀ ਸੋਝੀ ਹੋ ਜਾਂਦੀ ਹੈ (ਭਾਵ, ਗੁਰਮੁਖ ਨੂੰ ਇਹ ਸਮਝ ਆ ਜਾਂਦੀ ਹੈ ਕਿ ਪ੍ਰਭੂ ਸਾਰੇ ਹੀ ਭਵਨਾਂ ਵਿਚ ਮੌਜੂਦ ਹੈ)। ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Add a Comment

Your email address will not be published. Required fields are marked *