AMRITVELE DA HUKAMNAMA SRI DARBAR SAHIB SRI AMRITSAR,11-Sep-2017

AMRITVELE DA HUKAMNAMA SRI DARBAR SAHIB SRI AMRITSAR,11-Sep-2017 Hukamnama-11-sep-2017 ਤਿਲੰਗ ਬਾਣੀ ਭਗਤਾ ਕੀ ਕਬੀਰ ਜੀ ੴ ਸਤਿਗੁਰ ਪ੍ਰਸਾਦਿ ॥ ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥ ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥ ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥ ਦਰੋਗੁ ਪੜਿ ਪੜਿ ਖੁਸੀ ਹੋਇ ਬੇਖਬਰ ਬਾਦੁ ਬਕਾਹਿ ॥ ਹਕੁ ਸਚੁ ਖਾਲਕੁ ਖਲਕ ਮਿਆਨੇ ਸਿਆਮ ਮੂਰਤਿ ਨਾਹਿ ॥੨॥ Tilang, The Word Of Devotee Kabeer Jee: One Universal Creator God. By The Grace Of The True Guru: The Vedas and the Scriptures are only make-believe, O Siblings of Destiny; they do not relieve the anxiety of the heart. If you will only center yourself on the Lord, even for just a breath, then you shall see the Lord face-to-face, present before you. ||1|| O human being, search your own heart every day, and do not wander around in confusion. This world is just a magic-show; no one will be holding your hand. ||1||Pause|| Reading and studying falsehood, people are happy; in their ignorance, they speak nonsense. The True Creator Lord is diffused into His creation; He is not just the dark-skinned Krishna of legends. ||2|| ਕਤੇਬ = ਪੱਛਮੀ ਮਤਾਂ ਦੇ ਧਰਮ = ਪੁਸਤਕ (ਤੌਰੇਤ, ਜ਼ੰਬੂਰ, ਅੰਜੀਲ, ਕੁਰਾਨ)। ਇਫਤਰਾ = {ਅਰਬੀ} ਮੁਬਾਲਗ਼ਾ, ਬਣਾਵਟ, ਅਸਲੀਅਤ ਨਾਲੋਂ ਵਧਾ ਕੇ ਦੱਸੀਆਂ ਹੋਈਆਂ ਗੱਲਾਂ। ਫਿਕਰੁ = ਸਹਿਮ, ਅਸ਼ਾਂਤੀ। ਟੁਕੁ = ਰਤਾ ਕੁ। ਟੁਕੁ ਦਮੁ = ਪਲਕ ਭਰ। ਕਰਾਰੀ = ਟਿਕਾਉ ਇਕਾਗ੍ਰਤਾ। ਜਉ = ਜੇ। ਹਾਜਿਰ ਹਜੂਰਿ = ਹਰ ਥਾਂ ਮੌਜੂਦ। ਖੁਦਾਇ = ਰੱਬ, ਪਰਮਾਤਮਾ।੧। ਬੰਦੇ = ਹੇ ਮਨੁੱਖ! ਪਰੇਸਾਨੀ = ਘਬਰਾਹਟ। ਸਿਹਰੁ = ਜਾਦੂ, । ਮੇਲਾ = ਤਮਾਸ਼ਾ, ਖੇਡ। ਦਸਤਗੀਰੀ = {ਦਸਤ = ਹੱਥ। ਗੀਰੀ = ਫੜਨਾ} ਹੱਥ ਪੱਲੇ ਪੈਣ ਵਾਲੀ ਚੀਜ਼, ਸਦਾ ਸਾਂਭ ਰੱਖਣ ਵਾਲੀ ਸ਼ੈ ॥੧॥ ਦਰੋਗੁ = ਝੂਠ। ਦਰੋਗੁ ਪੜਿ ਪੜਿ = ਇਹ ਪੜ੍ਹ ਕੇ ਕਿ ਵੇਦ ਝੂਠੇ ਹਨ ਜਾਂ ਇਹ ਪੜ੍ਹ ਕੇ ਕਿ ਕਤੇਬ ਝੂਠੇ ਹਨ। ਹੋਇ = ਹੋ ਕੇ। ਬੇਖਬਰ = ਅਣਜਾਣ ਮਨੁੱਖ। ਬਾਦੁ = ਝਗੜਾ, ਬਹਿਸ। ਬਕਾਹਿ = ਬੋਲਦੇ ਹਨ। ਬਾਦੁ ਬਕਾਹਿ = ਬਹਿਸ ਕਰਦੇ ਹਨ। ਹਕੁ ਸਚੁ = ਸਦਾ ਕਾਇਮ ਰਹਿਣ ਵਾਲਾ ਰੱਬ। ਮਿਆਨੇ = ਵਿਚ। ਸਿਆਮ ਮੂਰਤਿ = ਕ੍ਰਿਸ਼ਨ ਜੀ ਦੀ ਮੂਰਤੀ। ਨਾਹਿ = (ਰੱਬ) ਨਹੀਂ ਹੈ ॥੨॥ ਰਾਗ ਤਿਲੰਗ ਵਿੱਚ ਭਗਤਾਂ ਦੀ ਬਾਣੀ; ਕਬੀਰ ਜੀ ਦੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! (ਵਾਦ-ਵਿਵਾਦ ਦੀ ਖ਼ਾਤਰ) ਵੇਦਾਂ ਕਤੇਬਾਂ ਦੇ ਹਵਾਲੇ ਦੇ ਦੇ ਕੇ ਵਧ ਗੱਲਾਂ ਕਰਨ ਨਾਲ (ਮਨੁੱਖ ਦੇ ਆਪਣੇ) ਦਿਲ ਦਾ ਸਹਿਮ ਦੂਰ ਨਹੀਂ ਹੁੰਦਾ। (ਹੇ ਭਾਈ!) ਜੇ ਤੁਸੀ ਆਪਣੇ ਮਨ ਨੂੰ ਪਲਕ ਭਰ ਹੀ ਟਿਕਾਓ, ਤਾਂ ਤੁਹਾਨੂੰ ਸਭਨਾਂ ਵਿਚ ਹੀ ਵੱਸਦਾ ਰੱਬ ਦਿੱਸੇਗਾ (ਕਿਸੇ ਦੇ ਵਿਰੁੱਧ ਤਰਕ ਕਰਨ ਦੀ ਲੋੜ ਨਹੀਂ ਪਏਗੀ)।੧। (ਆਪਣੇ ਹੀ) ਦਿਲ ਨੂੰ ਹਰ ਵੇਲੇ ਖੋਜ, (ਬਹਿਸ ਮੁਬਾਹਸੇ ਦੀ) ਘਬਰਾਹਟ ਵਿਚ ਨਾਹ ਭਟਕ। ਇਹ ਜਗਤ ਇਕ ਜਾਦੂ ਜਿਹਾ ਹੈ, ਇਕ ਤਮਾਸ਼ਾ ਜਿਹਾ ਹੈ, (ਇਸ ਵਿਚੋਂ ਇਸ ਵਿਅਰਥ ਵਾਦ-ਵਿਵਾਦ ਦੀ ਰਾਹੀਂ) ਹੱਥ-ਪੱਲੇ ਪੈਣ ਵਾਲੀ ਕੋਈ ਸ਼ੈ ਨਹੀਂ ॥੧॥ ਰਹਾਉ॥ ਬੇ-ਸਮਝ ਲੋਕ (ਅਨ-ਮਤਾਂ ਦੇ ਧਰਮ-ਪੁਸਤਕਾਂ ਬਾਰੇ ਇਹ) ਪੜ੍ਹ ਪੜ੍ਹ ਕੇ (ਕਿ ਇਹਨਾਂ ਵਿਚ ਜੋ ਲਿਖਿਆ ਹੈ) ਝੂਠ (ਹੈ), ਖ਼ੁਸ਼ ਹੋ ਹੋ ਕੇ ਬਹਿਸ ਕਰਦੇ ਹਨ। (ਪਰ ਉਹ ਇਹ ਨਹੀਂ ਜਾਣਦੇ ਕਿ) ਸਦਾ ਕਾਇਮ ਰਹਿਣ ਵਾਲਾ ਰੱਬ ਖ਼ਲਕਤ ਵਿਚ (ਭੀ) ਵੱਸਦਾ ਹੈ, (ਨਾਹ ਉਹ ਵੱਖਰਾ ਸੱਤਵੇਂ ਅਸਮਾਨ ਤੇ ਬੈਠਾ ਹੈ ਤੇ) ਨਾਹ ਉਹ ਪਰਮਾਤਮਾ ਕ੍ਰਿਸ਼ਨ ਦੀ ਮੂਰਤੀ ਹੈ ॥੨॥ ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Add a Comment

Your email address will not be published. Required fields are marked *