AMRITVELE DA HUKAMNAMA SRI DARBAR SAHIB, SRI AMRITSAR,21-AUG-2017

AMRITVELE DA HUKAMNAMA SRI DARBAR SAHIB, SRI AMRITSAR, 21-AUG-2017.

hukamnama-21-aug-2017 ਜੈਤਸਰੀ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਹਰਿ ਹਰਿ ਸਿਮਰਹੁ ਅਗਮ ਅਪਾਰਾ ॥ ਜਿਸੁ ਸਿਮਰਤ ਦੁਖੁ ਮਿਟੈ ਹਮਾਰਾ ॥ ਹਰਿ ਹਰਿ ਸਤਿਗੁਰੁ ਪੁਰਖੁ ਮਿਲਾਵਹੁ ਗੁਰਿ ਮਿਲਿਐ ਸੁਖੁ ਹੋਈ ਰਾਮ ॥੧॥ ਹਰਿ ਗੁਣ ਗਾਵਹੁ ਮੀਤ ਹਮਾਰੇ ॥ ਹਰਿ ਹਰਿ ਨਾਮੁ ਰਖਹੁ ਉਰ ਧਾਰੇ ॥ ਹਰਿ ਹਰਿ ਅੰਮ੍ਰਿਤ ਬਚਨ ਸ ੁਣਾਵਹੁ ਗੁਰ ਮਿਲਿਐ ਪਰਗਟੁ ਹੋਈ ਰਾਮ ॥੨॥ ਮਧੁਸੂਦਨ ਹਰਿ ਮਾਧੋ ਪ ੍ਰਾਨਾ ॥ ਮੇਰੈ ਮਨਿ ਤਨਿ ਅੰਮ੍ਰਿਤ ਮੀਠ ਲਗਾਨਾ ॥ ਹਰਿ ਹਰਿ ਦਇਆ ਕਰਹੁ ਗੁਰੁ ਮੇਲਹੁ ਪੁਰਖੁ ਨਿਰੰਜਨੁ ਸ ੋਈ ਰਾਮ ॥੩॥ ਹਰਿ ਹਰਿ ਨਾਮੁ ਸਦਾ ਸੁਖਦਾਤਾ ॥ ਹਰਿ ਕੈ ਰੰਗਿ ਮੇਰਾ ਮਨੁ ਰਾਤਾ ॥ ਹਰਿ ਹਰਿ ਮਹਾ ਪੁਰਖੁ ਗੁਰੁ ਮੇਲਹੁ ਗੁਰ ਨਾਨਕ ਨਾਮਿ ਸੁਖੁ ਹੋਈ ਰਾਮ ॥੪॥੧॥੭॥ ਸੋਮਵਾਰ, ੬ ਭਾਦੋਂ (ਸੰਮਤ ੫੪੯ ਨਾਨਕਸ਼ਾਹੀ) ੨੧ ਅਗਸਤ, ੨੦੧੭ (ਅੰਗ: ੬੯੮) ਪੰਜਾਬੀ ਵਿਆਖਿਆ : ਜੈਤਸਰੀ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਹੇ ਭਾਈ! ਉਸ ਅਪਹੁ ੰਚ ਅਤੇ ਬੇਅ ੰਤ ਪਰਮਾਤਮਾ ਦਾ ਨਾਮ ਸਿਮਰਿਆ ਕਰੋ, ਜਿਸ ਨੂੰ ਸਿਮਰਿਆਂ ਅਸਾਂ ਜੀਵਾਂ ਦਾ ਹਰੇਕ ਦੁੱਖ ਦੂਰ ਹੋ ਸਕਦਾ ਹੈ । ਹੇ ਹਰੀ! ਹ ੇ ਪ੍ਰਭ ੂ! ਸਾਨੂੰ ਗੁਰੂ ਮਹਾ ਪੁਰਖ ਮਿਲਾ ਦੇ । ਜੇ ਗੁਰੂ ਮਿਲ ਪਏ, ਤਾਂ ਆਤਮਕ ਆਨੰਦ ਪ੍ਰਾਪਤ ਹੋ ਜਾਂਦਾ ਹੈ ।੧। ਹੇ ਮੇਰੇ ਮਿੱਤਰੋ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਇਆ ਕਰੋ, ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਟਿਕਾਈ ਰੱਖੋ । ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਆਤਮਕ ਜੀਵਨ ਦੇਣ ਵਾਲੇ ਬੋਲ (ਮੈਨੂੰ ਭੀ) ਸੁਣਾਇਆ ਕਰੋ । (ਹੇ ਮਿੱਤਰੋ! ਗੁਰੂ ਦੀ ਸਰਨ ਪਏ ਰਹੋ), ਜੇ ਗੁਰੂ ਮਿਲ ਪਏ, ਤਾਂ ਪਰਮਾਤਮਾ ਹਿਰਦੇ ਵਿਚ ਪਰਗਟ ਹੋ ਜਾਂਦਾ ਹੈ ।੨। ਹੇ ਦੂਤਾਂ ਦ ੇ ਨਾਸ ਕਰਨ ਵਾਲੇ! ਹੇ ਮਾਇਆ ਦੇ ਪਤੀ! ਹ ੇ ਮੇਰੀ ਜਿੰਦ (ਦੇ ਸਹਾਰੇ)! ਮੇਰੇ ਮਨ ਵਿਚ, ਮੇਰੇ ਹਿਰਦੇ ਵਿਚ, ਆਤਮਕ ਜੀਵਨ ਦੇਣ ਵਾਲਾ ਤੇਰਾ ਨਾਮ ਮਿੱਠਾ ਲੱਗ ਰਿਹਾ ਹੈ । ਹੇ ਹਰੀ! ਹੇ ਪ੍ਰਭੂ! (ਮੇਰੇ ਉਤੇ) ਮੇਹਰ ਕਰ, ਮੈਨੂੰ ਉਹ ਮਹਾ ਪੁਰਖ ਗੁਰੂ ਮਿਲਾ ਜੋ ਮਾਇਆ ਦੇ ਪ੍ਰਭਾਵ ਤੋਂ ਉਤਾਂਹ ਹੈ ।੩। ਹ ੇ ਭਾਈ! ਪਰਮਾਤਮਾ ਦਾ ਨਾਮ ਸਦਾ ਸੁਖ ਦੇਣ ਵਾਲਾ ਹੈ । ਮੇਰਾ ਮਨ ਉਸ ਪਰਮਾਤਮਾ ਦ ੇ ਪਿਆਰ ਵਿਚ ਮਸਤ ਰਹਿੰਦਾ ਹੈ । ਹੇ ਨਾਨਕ! (ਆਖ—) ਹੇ ਹਰੀ! ਮੈਨੂੰ ਗੁਰੂ ਮਹਾ ਪੁਰਖ ਮਿਲਾ । ਹੇ ਗੁਰੂ! (ਤੇਰੇ ਬਖ਼ਸ਼ੇ) ਹਰਿ-ਨਾਮ ਵਿਚ ਜੁੜਿਆਂ ਆਤਮਕ ਆਨੰਦ ਮਿਲਦਾ ਹੈ ।੪।੧।੭। English Translation : JAITSREE, FOURTH MEHL, SECOND HOUSE: ONE UNIVERSAL CREATOR GOD. BY THE GRACE OF THE TRUE GURU: Remember in meditation the Lord, Har, Har, the unfathomable, infinite Lord. Remembering Him in meditation, pains are dispelled. O Lord, Har, Har, lead me to meet the True Guru; meeting the Guru, I am at peace. || 1 || Sing the Glorious Praises of the Lord, O my friend. Cherish the Name of the Lord, Har, Har, in your heart. Read the Ambrosial Words of the Lord, Har, Har; meeting with the Guru, the Lord is revealed. || 2 || The Lord, the Slayer of demons, is my breath of life. His Ambrosial Amrit is so sweet to my mind and body. O Lord, Har, Har, have mercy upon me, and lead me to meet the Guru, the immaculate Primal Being. || 3 || The Name of the Lord, Har, Har, is forever the Giver of peace. My mind is imbued with the Lord’s Love. O Lord Har, Har, lead me to meet the Guru, the Greatest Being; through the Name of Guru Nanak, I have found peace. || 4 || 1 || 7 || Monday, 6th Bhaadon (Samvat 549 Nanakshahi) 21st August, 2017 (Page: 698) Click to go at Home Page

Add a Comment

Your email address will not be published. Required fields are marked *