Ajj da Hukamnama ( 20-05-18 )

ਸਲੋਕੁ ਮ; ੩ ॥
ਭਰਮਿ ਭੁਲਾਈ ਸਭੁ ਜਗੁ ਫਿਰੀ ਫਾਵੀ ਹੋਈ ਭਾਲਿ ॥ ਸੋ ਸਹੁ ਸਾਂਤਿ ਨ ਦੇਵਈ ਕਿਆ ਚਲੈ ਤਿਸੁ ਨਾਲਿ ॥ ਗੁਰ ਪਰਸਾਦੀ ਹਰਿ ਧਿਆਈਐ ਅੰਤਰਿ ਰਖੀਐ ਉਰ ਧਾਰਿ ॥ ਨਾਨਕ ਘਰਿ ਬੈਠਿਆ ਸਹੁ ਪਾਇਆ ਜਾ ਕਿਰਪਾ ਕੀਤੀ ਕਰਤਾਰਿ ॥੧॥ ਮ; ੩ ॥ ਧੰਧਾ ਧਾਵਤ ਦਿਨੁ ਗਇਆ ਰੈਣਿ ਗਵਾਈ ਸੋਇ ॥ ਕੂੜੁ ਬੋਲਿ ਬਿਖੁ ਖਾਇਆ ਮਨਮੁਖਿ ਚਲਿਆ ਰੋਇ ॥ ਸਿਰੈ ਉਪਰਿ ਜਮ ਡੰਡੁ ਹੈ ਦੂਜੈ ਭਾਇ ਪਤਿ ਖੋਇ ॥ ਹਰਿ ਨਾਮੁ ਕਦੇ ਨ ਚੇਤਿਓ ਫਿਰਿ ਆਵਣ ਜਾਣਾ ਹੋਇ ॥ ਗੁਰ ਪਰਸਾਦੀ ਹਰਿ ਮਨਿ ਵਸੈ ਜਮ ਡੰਡੁ ਨ ਲਾਗੈ ਕੋਇ ॥ ਨਾਨਕ ਸਹਜੇ ਮਿਲਿ ਰਹੈ ਕਰਮਿ ਪਰਾਪਤਿ ਹੋਇ ॥੨॥ ਪਉੜੀ ॥ ਇਕਿ ਆਪਣੀ ਸਿਫਤੀ ਲਾਇਅਨੁ ਦੇ ਸਤਿਗੁਰ ਮਤੀ ॥ ਇਕਨਾ ਨੋ ਨਾਉ ਬਖਸਿਓਨੁ ਅਸਥਿਰੁ ਹਰਿ ਸਤੀ ॥ ਪਉਣੁ ਪਾਣੀ ਬੈਸੰਤਰੋ ਹੁਕਮਿ ਕਰਹਿ ਭਗਤੀ ॥ ਏਨਾ ਨੋ ਭਉ ਅਗਲਾ ਪੂਰੀ ਬਣਤ ਬਣਤੀ ॥ ਸਭੁ ਇਕੋ ਹੁਕਮੁ ਵਰਤਦਾ ਮੰਨਿਐ ਸੁਖੁ ਪਾਈ ॥੩॥

ਐਤਵਾਰ, ੭ ਜੇਠ (ਸੰਮਤ ੫੫੦ ਨਾਨਕਸ਼ਾਹੀ) ਅੰਗ: ੯੪੭

ਸਲੋਕੁ ਮ; ੩ ॥
ਭੁਲੇਖੇ ਵਿਚ ਭੁੱਲੀ ਹੋਈ ਮੈਂ (ਪਰਮਾਤਮਾ ਨੂੰ ਲੱਭਣ ਵਾਸਤੇ) ਸਾਰਾ ਜਗਤ ਭਵੀਂ ਤੇ ਢੂੰਢ ਢੂੰਢ ਕੇ ਖਪ ਗਈ, (ਪਰ ਇਸ ਤਰ੍ਹਾਂ) ਉਹ ਖਸਮ (ਪ੍ਰਭੂ) (ਹਿਰਦੇ ਵਿਚ) ਸ਼ਾਂਤੀ ਨਹੀਂ ਦੇਂਦਾ, ਉਹ ਨਾਲ ਕੋਈ ਜ਼ੋਰ ਨਹੀਂ ਚੱਲ ਸਕਦਾ ।(ਪਰ, ਹਾਂ) ਸਤਿਗੁਰੂ ਦੀ ਮੇਹਰ ਨਾਲ ਪ੍ਰਭੂ ਸਿਮਰਿਆ ਜਾ ਸਕਦਾ ਹੈ ਤੇ ਹਿਰਦੇ ਦੇ ਅੰਦਰ ਰੱਖਿਆ ਜਾ ਸਕਦਾ ਹੈ । ਹੇ ਨਾਨਕ! (ਗੁਰੂ ਦੀ ਮੇਹਰ ਨਾਲ) ਮੈਂ ਘਰ ਵਿਚ ਬੈਠਿਆਂ ਖਸਮ ਲੱਭ ਲਿਆ ਜਦੋਂ ਕਰਤਾਰ ਨੇ (ਮੇਰੇ ਉਤੇ) ਕਿਰਪਾ ਕੀਤੀ (ਤੇ ਗੁਰੂ ਮਿਲਾਇਆ) ।੧।ਜੋ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ ਉਸ ਦਾ (ਸਾਰਾ) ਦਿਨ (ਦੁਨੀਆ ਦੇ) ਧੰਧਿਆਂ ਵਿਚ ਭਟਕਦਿਆਂ ਬੀਤ ਜਾਂਦਾ ਹੈ, ਤੇ ਰਾਤ ਨੂੰ ਉਹ ਸੌਂ ਕੇ ਗੰਵਾ ਲੈਂਦਾ ਹੈ, (ਇਹਨਾਂ ਧੰਧਿਆਂ ਵਿਚ ਪਿਆ ਹੋਇਆ) ਝੂਠ ਬੋਲ ਕੇ ਜ਼ਹਿਰ ਖਾਂਦਾ ਹੈ (ਭਾਵ, ਦੁਨੀਆ ਦੇ ਪਦਾਰਥ ਮਾਣਦਾ ਹੈ) ਤੇ (ਅੰਤ ਨੂੰ ਏਥੋਂ) ਰੋ ਕੇ ਤੁਰ ਪੈਂਦਾ ਹੈ; ਉਸ ਦੇ ਸਿਰ ਉਤੇ ਮੌਤ ਦਾ ਡੰਡਾ (ਤਿਆਰ ਰਹਿੰਦਾ) ਹੈ, (ਭਾਵ, ਹਰ ਵੇਲੇ ਮੌਤ ਤੋਂ ਡਰਦਾ ਹੈ), (ਪ੍ਰਭੂ ਨੂੰ ਵਿਸਾਰ ਕੇ) ਹੋਰ ਵਿਚ ਪਿਆਰ ਦੇ ਕਾਰਣ (ਆਪਣੀ) ਇੱਜ਼ਤ ਗੰਵਾ ਲੈਂਦਾ ਹੈ; ਉਸ ਨੇ ਪਰਮਾਤਮਾ ਦਾ ਨਾਮ ਤਾਂ ਕਦੇ ਯਾਦ ਨਹੀਂ ਕੀਤਾ ਹੁੰਦਾ (ਇਸ ਲਈ) ਮੁੜ ਮੁੜ ਜਨਮ ਮਰਨ ਦਾ ਗੇੜ (ਉਸ ਨੂੰ ਨਸੀਬ) ਹੁੰਦਾ ਹੈ ।(ਪਰ ਜਿਸ ਮਨੁੱਖ ਦੇ) ਮਨ ਵਿਚ ਸਤਿਗੁਰੂ ਦੀ ਮੇਹਰ ਨਾਲ ਪਰਮਾਤਮਾ ਵੱਸਦਾ ਹੈ ਉਸ ਨੂੰ ਕੋਈ ਮੌਤ ਦਾ ਡੰਡਾ ਨਹੀਂ ਲੱਗਦਾ (ਭਾਵ, ਉਸ ਨੂੰ ਮੌਤ ਡਰਾ ਨਹੀਂ ਸਕਦੀ) ਹੇ ਨਾਨਕ! ਉਹ ਅਡੋਲ ਅਵਸਥਾ ਵਿਚ ਟਿਕਿਆ ਰਹਿੰਦਾ ਹੈ (ਇਹ ਅਵਸਥਾ ਉਸ ਨੂੰ) ਪਰਮਾਤਮਾ ਦੀ ਕਿਰਪਾ ਨਾਲ ਮਿਲ ਜਾਂਦੀ ਹੈ ।੨।(ਇਸ “ਵੇਕੀ ਸ੍ਰਿਸਟਿ” ਵਿਚ, ਪ੍ਰਭੂ ਨੇ) ਕਈ ਜੀਵਾਂ ਨੂੰ ਸਤਿਗੁਰੂ ਦੀ ਮੱਤ ਦੇ ਕੇ ਆਪਣੀ ਸਿਫ਼ਤਿ-ਸਾਲਾਹ ਵਿਚ ਲਾਇਆ ਹੋਇਆ ਹੈ, ਕਈ ਜੀਵਾਂ ਨੂੰ ਸਦਾ ਕਾਇਮ ਰਹਿਣ ਵਾਲੇ ਹਰੀ ਨੇ ਆਪਣਾ ਸਦਾ-ਥਿਰ ਰਹਿਣ ਵਾਲਾ ‘ਨਾਮ’ ਬਖ਼ਸ਼ਿਆ ਹੋਇਆ ਹੈ ।ਹਵਾ, ਪਾਣੀ, ਅੱਗ (ਆਦਿਕ ਤੱਤ ਭੀ) ਉਸ ਦੇ ਹੁਕਮ ਵਿਚ ਤੁਰ ਕੇ ਉਸ ਦੀ ਭਗਤੀ ਕਰ ਰਹੇ ਹਨ, ਇਹਨਾਂ (ਤੱਤਾਂ) ਨੂੰ ਉਸ ਮਾਲਕ ਦਾ ਬੜਾ ਡਰ ਰਹਿੰਦਾ ਹੈ, (ਸੋ, ਜਗਤ ਦੀ ਕਿਆ ਅਸਚਰਜ) ਮੁਕੰਮਲ ਬਣਤਰ ਬਣੀ ਹੋਈ ਹੈ, ਹਰ ਥਾਂ ਪ੍ਰਭੂ ਦਾ ਹੀ ਹੁਕਮ ਚੱਲ ਰਿਹਾ ਹੈ । (ਪ੍ਰਭੂ ਦੇ ਹੁਕਮ ਨੂੰ) ਮੰਨਿਆਂ (ਭਾਵ, ਹੁਕਮ ਵਿਚ ਤੁਰਿਆਂ ਹੀ) ਸੁਖ ਪਾਈਦਾ ਹੈ ।੩।

SHALOK, THIRD MEHL:
Deluded by doubt, I wandered over the whole world. Searching, I became frustrated. My Husband Lord has not blessed me with peace and tranquility; what will work with Him? By Guru’s Grace, I meditate on the Lord; I enshrine Him deep within my heart. O Nanak, seated in his her own home, she finds her Husband Lord, when the Creator Lord grants His Grace. || 1 || THIRD MEHL: Chasing after worldly affairs, the day is wasted, and the night passes in sleep. Speaking lies, one eats poison; the self-willed manmukh departs, crying out in pain. The Mesenger of Death holds his club over the mortal’s head; in the love of duality, he loses his honor. He never even thinks of the Name of the Lord; over and over again, he comes and goes in reincarnation. But if, by Guru’s Grace, the Lord’s Name comes to dwell in his mind, then the Messenger of Death will not strike him down with his club. Then, O Nanak, he merges intuitively into the Lord, receiving His Grace. || 2 || PAUREE: Some are linked to His Praises, when the Lord blesses them with the Guru’s Teachings. Some are blessed with the Name of the eternal, unchanging True Lord. Water, air and fire, by His Will, worship Him. They are held in the Fear of God; He has formed the perfect form. The Hukam, the Command of the One Lord is all-pervasive; accepting it, peace is found. || 3 ||

Sunday, 7th Jayt’h (Samvat 550 Nanakshahi) Page: 947

www.facebook.com/bhairoopchand

http://bhairoopchandji.com

ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Leave a Reply

Your email address will not be published. Required fields are marked *