ਬਿਲਾਵਲੁ ਮਹਲਾ ੪ ॥ ਮੈ ਮਨਿ ਤਨਿ ਪ੍ਰੇਮੁ ਅਗਮ ਠਾਕੁਰ ਕਾ ਖਿਨੁ ਖਿਨੁ ਸਰਧਾ ਮਨਿ ਬਹੁਤੁ ਉਠਈਆ ॥ ਗੁਰ ਦੇਖੇ ਸਰਧਾ ਮਨ ਪੂਰੀ ਜਿਉ ਚਾਤ੍ਰਿਕ ਪ੍ਰਿਉ ਪ੍ਰਿਉ ਬੂੰਦ ਮੁਖਿ ਪਈਆ ॥੧॥
BILAVAL MEHLA-4
MAI MANN TAN PAREM AGAM THAKUR KA KHIN KHIN SARDHA MANN BAHUT UTHAIA !! GUR DEKHE SARDHA MANN PURI JIO CHATRIK PARIO PARIO BUND MUKH PAIA !!1!! ANG-836
Bilaaval, Fourth Mehla: My mind and body are filled with love for my Inaccessible Lord and Master. Each and every instant, I am filled with immense faith and devotion. Gazing upon the Guru, my mind’s faith is fulfilled, like the song-bird, which cries and cries, until the rain-drop falls into its mouth. ||1||
ਮੈ ਮਨਿ = ਮੇਰੇ ਮਨ ਵਿਚ। ਮੈ ਤਨਿ = ਮੇਰੇ ਤਨ ਵਿਚ। ਅਗਮ = ਅਪਹੁੰਚ। ਸਰਧਾ = ਤਾਂਘ। ਸਰਧਾ ਮਨ = ਮਨ ਦੀ ਤਾਂਘ। ਚਾਤ੍ਰਿਕ ਮੁਖਿ = ਪਪੀਹੇ ਦੇ ਮੂੰਹ ਵਿਚ।੧।
ਹੇ ਸਹੇਲੀਏ! ਮੇਰੇ ਮਨ ਵਿਚ, ਮੇਰੇ ਤਨ ਵਿਚ, ਅਪਹੁੰਚ ਮਾਲਕ-ਪ੍ਰਭੂ ਦਾ ਪਿਆਰ ਪੈਦਾ ਹੋ ਚੁਕਾ ਹੈ, ਮੇਰੇ ਮਨ ਵਿਚ ਘੜੀ ਘੜੀ ਉਸ ਦੇ ਮਿਲਾਪ ਦੀ ਤੀਬਰ ਤਾਂਘ ਪੈਦਾ ਹੋ ਰਹੀ ਹੈ। ਹੇ ਸਹੇਲੀਏ! ਗੁਰੂ ਦਾ ਦਰਸਨ ਕਰ ਕੇ ਮਨ ਦੀ ਇਹ ਤਾਂਘ ਪੂਰੀ ਹੁੰਦੀ ਹੈ, ਜਿਵੇਂ ‘ਪ੍ਰਿਉ ਪ੍ਰਿਉ’ ਕੂਕਦੇ ਪਪੀਹੇ ਦੇ ਮੂੰਹ ਵਿਚ (ਵਰਖਾ ਦੀ) ਬੂੰਦ ਪੈ ਜਾਂਦੀ ਹੈ।੧।